Home » ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ
Home Page News India India News

ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ

Spread the news

ਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ ‘ਚ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ  ਦੀ ਮੌਤ ਹੋ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਉੱਘੇ ਕਾਂਗਰਸੀ ਆਗੂ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਖ਼ਬਰ ਸੁਣ ਕੇ ਡੂੰਘੇ ਸਦਮੇ ਅਤੇ ਦੁਖੀ ਹਾਂ। ਦੁਨੀਆ ਭਰ ਦੇ ਉਨ੍ਹਾਂ ਦੇ ਚਹੇਤਿਆਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ। ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਸ਼ਾਮਿਲ ਹੋਏ ਸੀ।