Home » ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ…
Home Page News India India News

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ…

Spread the news

ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਕਾਂਗਰਸ ਵੱਲੋਂ ਲਗਾਤਾਰ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਪੰਜਾਬ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਅਤੇ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ।ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦੇ ਕਿਹਾ, “ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਿਸੇ ਨੇ ਵੀ ਹਮਦਰਦੀ ਜਤਾਉਣ ਲਈ ਕੋਈ ਬਿਆਨ ਜਾਰੀ ਨਹੀਂ ਕੀਤਾ… 30 ਘੰਟੇ ਹੋ ਗਏ ਹਨ।ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਇਨਸਾਫ਼ ਦੀ ਉਮੀਦ ਹੈ। ਉਹਨਾਂ ਕਿਹਾ, “ਸਾਨੂੰ ਰਿਪੋਰਟਾਂ ਮਿਲ ਰਹੀਆਂ ਹਨ ਕਿ ਆਈਬੀ ਨੇ ਪੰਜਾਬ ਪੁਲਿਸ ਨਾਲ ਆਪਣੀ ਮੀਟਿੰਗ ਵਿਚ ਕਿਹਾ ਸੀ ਕਿ 3 ਲੋਕਾਂ ਨੂੰ ਸਭ ਤੋਂ ਵੱਧ ਖ਼ਤਰਾ ਹੈ ਅਤੇ ਸਿੱਧੂ ਮੂਸੇ ਵਾਲਾ ਉਹਨਾਂ ਵਿਚੋਂ ਇਕ ਸੀ। ਇਸ ਦੇ ਬਾਵਜੂਦ… ਸਰਕਾਰ ਨੇ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ।ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜ਼ੀਰਾ ਸਣੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜ਼ੀਰਾ ਸਣੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ।