Home » ਸਿੱਧੂ ਮੂਸੇਵਾਲਾ ਮਾਮਲੇ ’ਚ ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
Home Page News India India News

ਸਿੱਧੂ ਮੂਸੇਵਾਲਾ ਮਾਮਲੇ ’ਚ ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

Spread the news

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦਾ ਨਾਮ ਮਨਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਵਿਅਕਤੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਹੁਣ ਪੰਜ ਦਿਨਾਂ ਦੇ ਰਿਮਾਂਡ ਦੌਰਾਨ ਇਸ ਤੋਂ ਪੁੱਛਗਿੱਛ ਕਰਕੇ ਅਗਲੇ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗੀ।ਮਨਪ੍ਰੀਤ ਸਿੰਘ ’ਤੇ ਇਲਜ਼ਾਮ ਹਨ ਕਿ ਉਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਵਾਹਨ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਦੱਸ ਦੇਈਏ ਕਿ ਕਤਲ ਦੇ ਇਕ ਦਿਨ ਬਾਅਦ ਪੁਲਿਸ ਨੇ ਉੱਤਰਾਖੰਡ ਤੋਂ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਮਨਪ੍ਰੀਤ ਵੀ ਉਹਨਾਂ ਵਿਚੋਂ ਇਕ ਹੈ। ਮਨਪ੍ਰੀਤ ਸਿੰਘ ਦਾ ਪਿੰਡ ਢੈਪਈ ਜਵਾਹਰਕੇ ਨੇੜੇ ਹੈ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ।ਇਸੇ ਮਾਮਲੇ ‘ਚ ਪੁਲਿਸ ਨੇ ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਤੋਂ ਜਾਣੂ ਸਨ। ਇਹ ਦੋਵੇਂ ਗੈਂਗਸਟਰ ਜੇਲ੍ਹ ਵਿਚ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹਨਾਂ ਦਾ ਸਬੰਧ ਲਾਰੈਂਸ ਗੈਂਗ ਨਾਲ ਹੋ ਸਕਦਾ ਹੈ।