Home » ਸਿੱਧੂ ਮੂਸੇਵਾਲਾ ਮਾਮਲੇ ‘ਚ ਲਾਰੈਂਸ ਬਿਸ਼ਨੋਈ 5 ਦਿਨ ਦੇ ਪੁਲਿਸ ਰਿਮਾਂਡ ਤੇ …
Home Page News India India News

ਸਿੱਧੂ ਮੂਸੇਵਾਲਾ ਮਾਮਲੇ ‘ਚ ਲਾਰੈਂਸ ਬਿਸ਼ਨੋਈ 5 ਦਿਨ ਦੇ ਪੁਲਿਸ ਰਿਮਾਂਡ ਤੇ …

Spread the news

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਹੈ। ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਸਪੈਸ਼ਲ ਸੈੱਲ ਨੇ ਲਾਰੈਂਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਪੁਲਿਸ ਵੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਲਈ ਦਿੱਲੀ ਰਵਾਨਾ ਹੋ ਗਈ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।