Home » ਓਟਾਰਾ ‘ਚ ਹੋਈ ਬੱਚੇ ਦੀ ਮੌਤ ਦੇ ਸਬੰਧ ਵਿੱਚ ਇੱਕ ਵਿਅਕਤੀ ਗ੍ਰਿਫਤਾਰ…
Home Page News New Zealand Local News NewZealand

ਓਟਾਰਾ ‘ਚ ਹੋਈ ਬੱਚੇ ਦੀ ਮੌਤ ਦੇ ਸਬੰਧ ਵਿੱਚ ਇੱਕ ਵਿਅਕਤੀ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)23 ਮਈ ਨੂੰ ਆਕਲੈਂਡ ਦੇ ਓਟਾਰਾ ਵਿੱਚ ਇੱਕ ਬੱਚੇ ਦੀ ਮੌਤ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ 24 ਸਾਲਾ ਵਿਅਕਤੀ ਤੇ ਬੱਚੇ ਉੱਤੇ ਹਮਲਾ ਕਰਨ ਦੇ ਦੋਸ਼ ਹੇਠ ਅੱਜ ਬੁੱਧਵਾਰ ਨੂੰ ਮੈਨੂਕਾਉ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੱਚੇ ਦੀ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਸੀ।ਜਿਕਰਯੋਗ ਹੈ ਕਿ ਬੱਚੇ ਨੂੰ ਗੰਭੀਰ ਜਖਮੀ ਹਾਲਤ ਵਿੱਚ ਓਟਾਰਾ ਮੈਡੀਕਲ ਸੈਂਟਰ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਉੁਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।