Home » ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲਕਾਂਡ ਮਾਮਲੇ ‘ਚ 2 ਗੈਂਗਸਟਰਾਂ ਦਾ ਲਿਆ ਪ੍ਰੋਡਕਸ਼ਨ ਰਿਮਾਂਡ…
Home Page News India India News

ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲਕਾਂਡ ਮਾਮਲੇ ‘ਚ 2 ਗੈਂਗਸਟਰਾਂ ਦਾ ਲਿਆ ਪ੍ਰੋਡਕਸ਼ਨ ਰਿਮਾਂਡ…

Spread the news

ਪੰਜਾਬੀ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਪੁਲਿਸ ਨੇ 2 ਗੈਂਗਸਟਰਾਂ ਦਾ ਪ੍ਰੋਡਕਸ਼ਨ ਰਿਮਾਂਡ ‘ਤੇ ਲਿਆ ਹੈ। ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ਤੋਂ ਦੋ ਗੈਂਗਸਟਰਾਂ ਦਾ ਰਿਮਾਂਡ ਲਿਆ ਹੈ। ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਜੇਲ੍ਹ ਤੋਂ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਲਿਆਂਦਾ ਗਿਆ ਹੈ। ਦੋਵੇਂ ਗੈਂਗਸਟਰ ਕੁਲਬੀਰ ਨਰੂਆਣਾ ਦੇ ਕਤਲ ਦੇ ਮੁਲਜ਼ਮ ਹਨ।ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਕੱਲ੍ਹ ਉਸਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕਰ ਕੇ 5 ਦਿਨ ਦਾ ਰਿਮਾਂਡ ਲਿਆ ਗਿਆ। ਮਨਪ੍ਰੀਤ ਸਿੰਘ ‘ਤੇ ਹਮਲਾਵਰਾਂ ਨੂੰ ਗੱਡੀਆਂ ਤੇ ਹਥਿਆਰ ਮੁਹੱਈਆ ਕਰਵਾਉਣ ‘ਚ ਭੂਮਿਕਾ ਦਾ ਇਲਜ਼ਾਮ ਹੈ।ਹਮਲਾਵਰਾਂ ਨੂੰ ਗੱਡੀਆਂ ‘ਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਮਾਨਸਾ ਅਦਾਲਤ ‘ਚ ਪੇਸ਼ ਕਰ 5 ਦਿਨ ਦਾ ਰਿਮਾਂਡ ਲਿਆ ਹੈ। ਪੁਲਿਸ ਨੇ ਸੋਮਵਾਰ ਨੂੰ ਹਿਰਾਸਤ ‘ਚ ਲਿਆ ਸੀ।