ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਆ ਗਿਆ ਹੈ ਤੇ ਇਥੇ ਕੋਈ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਤੋਂ ਲੈ ਕੇ ਪੰਜਾਬ ਇੰਟੈਲੀਜੈਂਸ ਹੈਡਕੁਆਰਟਰ ’ਤੇ ਆਰ ਪੀ ਜੀ ਹਮਲੇ, ਹਿੰਦੂ ਸਿੱਖ ਝੜਪਾਂ ਤੇ ਪੁਲਿਸ ਅਫਸਰਾਂ ਦੇ ਕਤਲ ਤੇ ਹੁਣ ਦਿਨ ਦਿਹਾੜੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲੁੱਟ ਤੋਂ ਲੱਗਦਾ ਹੈ ਕਿ ਅਮਨ ਕਾਨੂੰਨ ਵਿਵਸਥਾ ਸੁਧਾਰੀ ਨਹੀਂ ਜਾ ਸਕੇਗੀ।ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ ਨਾਲ ਇਸ ਤਰੀਕੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਸਾਡੇ ਨਾਲ ਵਿਰੋਧੀ ਗੁਆਂਢੀ ਹੈ ਜੋ ਸੂਬੇ ਨੁੰ ਹੋਰ ਅਸਥਿਰ ਕਰਨ ਵਾਸਤੇ ਮੌਕੇ ਦਾ ਫਾਇਦਾ ਚੁੱਕ ਸਕਦਾ ਹੈ, ਜੇਕਰ ਅਸੀਂ ਇਸ ਮੁਸੀਬਤ ਤੋਂ ਛੁਟਕਾਰੇ ਲਈ ਕੋਈ ਕਦਮ ਨਾ ਚੁੱਕੇ।ਬਾਦਲ ਨੇ ਕਿਹਾ ਕਿ ਲੋਕਾਂ ਨੇ ਮਨਾਂ ਵਿਚ ਭੈਅ ਬਣ ਗਿਆ ਹੈ ਤੇ ਗੈਂਗਸਟਰਾਂ ਨੁੰ ਖੁਲ੍ਹੇ ਹੱਥ ਮਿਲਣ ਨਾਲ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਗੈਂਗਸਟਰ ਨਾ ਸਿਰਫ ਫਿਰੌਤੀਆਂ ਹਾਸਲ ਕਰ ਰਹੇ ਹਨ ਬਲਕਿ ਮਿੱਥ ਕੇ ਕਤਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਹਾਲਾਤਾਂ ਦੇ ਕਾਰਨ ਛੋਟੇ ਅਪਰਾਧ ਵੀ ਵੱਧ ਗਏ ਹਨ ਤੇ ਦਿਨ ਦਿਹਾੜੇ ਡਾਕੇ ਵੀ ਪੈਣ ਲੱਗ ਪਏ ਹਨ ਤੇ ਅਣਗਿਣਤ ਕਤਲ ਹੋ ਰਹੇ ਹਨ।
ਪੰਜਾਬ ਵਿਚ ਬਣਿਆ ਜੰਗਲ ਰਾਜ,ਹਾਲਾਤ ਸੁਧਰਣ ਵਾਲੇ ਨਹੀਂ-ਸੁਖਬੀਰ ਬਾਦਲ
June 1, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












