Home » ਆਕਲੈਂਡ ਵਾਸੀਆਂ ਨੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਭੇਂਟ ਕੀਤੀ ਸ਼ਰਧਾਂਜਲੀ
Home Page News New Zealand Local News NewZealand

ਆਕਲੈਂਡ ਵਾਸੀਆਂ ਨੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਭੇਂਟ ਕੀਤੀ ਸ਼ਰਧਾਂਜਲੀ

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ਵੱਸਦੇ ਭਾਈਚਾਰੇ ਵੱਲੋਂ ਪਿਛਲੇ ਦਿਨੀਂ ਬੇਰਰਿਹਮੀ ਨਾਲ ਕਤਲ ਕਰ ਦਿੱਤੇ ਗਏ ਜਗਤ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਆਕਲੈਂਡ ਦੇ ਮੈਨੂਕਾਉ ਇਲਾਕੇ ‘ਚ ਇਕੱਠੇ ਕੀਤਾ ਗਿਆਂ ਜਿੱਥੇ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ, ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖਿਆ ਗਿਆ।ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਜਿੱਥੇ ਸਿੱਧੂ ਮੂਸੇਵਾਲਾ ਦੀ ਜੀਵਨੀ ਬਾਰੇ ਸਾਂਝ ਪਾਈ ਉੱਥੇ ਹੀ ਪੰਜਾਬ ਸਰਕਾਰ ਤੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਨ ਲਈ ਅਤੇ ਪਰਿਵਾਰ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ। 

ਅੱਜ ਦੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਬੱਚਿਆਂ ਤੋ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ ਵਿੱਚ ਲੋਕ ਸਿੱਧੂ ਮੂਸੇਵਾਲਾ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਹਾਜ਼ਰ ਹੋਏ।