Home » ਹਾਲੇ ਤਾਂ ਮੇਰੇ ਪੁੱਤ ਦਾ ਸਿਵਾ ਵੀ ਠੰਢਾ ਨਹੀਂ ਹੋਇਆ’ਸਿੱਧੂ ਮੂਸੇਵਾਲਾ ਦੇ ਪਿਤਾ ਦੀ ਭਾਵੁਕ ਅਪੀਲ
Home Page News India India News

ਹਾਲੇ ਤਾਂ ਮੇਰੇ ਪੁੱਤ ਦਾ ਸਿਵਾ ਵੀ ਠੰਢਾ ਨਹੀਂ ਹੋਇਆ’ਸਿੱਧੂ ਮੂਸੇਵਾਲਾ ਦੇ ਪਿਤਾ ਦੀ ਭਾਵੁਕ ਅਪੀਲ

Spread the news

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸੰਗਰੂਰ ਤੋਂ ਇਲੈਕਸ਼ਨ ਲੜਨ ਦੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਆ ਰਹੀਆਂ ਹਨ । ਪਰ ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਕਹਿ ਰਹੇ ਹਨ ਕਿ ਹਾਲੇ ਤਾਂ ਉਨ੍ਹਾਂ ਦੇ ਬੇਟੇ ਦਾ ਸਿਵਾ ਵੀ ਠੰਢਾ ਨਹੀਂ ਹੋਇਆ ।ਮੇਰੇ ਹਾਲੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਇਲੈਕਸ਼ਨ ਲੜਨ ਦਾ ਕੋਈ ਮਨ ਨਹੀਂ ਹੈ ।ਤੁਸੀਂ ਦੁੱਖ ‘ਚ ਮੇਰਾ ਸਭ ਦਾ ਸਾਥ ਦਿੱਤਾ ਹੈ ਤੁਹਾਡਾ ਸਭ ਦਾ ਕੋਟਿਨ ਕੋਟ ਧੰਨਵਾਦ। ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ 8 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਸਭ ਨੂੰ ਆਉਣ ਦੀ ਅਪੀਲ ਵੀ ਕੀਤੀ।ਦੱਸ ਦਈਏ ਕਿ ਕੁਝ ਸਮੇਂ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਇਲੈਕਸ਼ਨ ਲੜਨ ਦੀਆਂ ਖ਼ਬਰਾਂ ਚੱਲ ਰਹੀਆਂ ਸਨ।ਪਰ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਇਸ ਵੀਡੀਓ ਨੂੰ ਸਾਂਝਾ ਕਰਕੇ ਸਭ ਨੂੰ ਇਹ ਭਾਵੁਕ ਅਪੀਲ ਕੀਤੀ ਹੈ ।