Home » ਡੇਰਾ ਮੁਖੀ ਦੇ ਪਰਿਵਾਰ ਵੱਲੋਂ ਜਾਰੀ ਚਿੱਠੀ ਇੰਟਰਨੈੱਟ ਮੀਡੀਆ ‘ਤੇ ਵਾਇਰਲ…
Home Page News India India News

ਡੇਰਾ ਮੁਖੀ ਦੇ ਪਰਿਵਾਰ ਵੱਲੋਂ ਜਾਰੀ ਚਿੱਠੀ ਇੰਟਰਨੈੱਟ ਮੀਡੀਆ ‘ਤੇ ਵਾਇਰਲ…

Spread the news

ਡੇਰਾ ਸੱਚਾ ਸੌਦਾ ਦਾ ਸ਼ਾਹੀ ਪਰਿਵਾਰ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਡੇਰਾ ਮੁਖੀ ਦੇ ਪਰਿਵਾਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਇਨ੍ਹੀਂ ਦਿਨੀਂ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਲਿਖਿਆ ਹੈ ਕਿ ਡੇਰੇ ਦੇ ਨਾਂ ‘ਤੇ ਚੈਰਿਟੀ ਇਕੱਠੀ ਕੀਤੀ ਜਾ ਰਹੀ ਹੈ ਜਦੋਂਕਿ ਉਨ੍ਹਾਂ ਕਦੇ ਕਿਸੇ ਨੂੰ ਦਾਨ ਇਕੱਠਾ ਕਰਨ ਲਈ ਨਹੀਂ ਕਿਹਾ। ਜੇਕਰ ਕਿਸੇ ਨੇ ਡੇਰੇ ਦਾ ਨਾਂ ਲੈ ਕੇ ਕੋਲੋਂ ਚੈਰਿਟੀ ਮੰਗੀ ਹੈ ਤਾਂ ਉਸ ਵਿਅਕਤੀ ਦਾ ਵੇਰਵਾ ਭੇਜ ਦਿਓ, ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਡੇਰੇ ਦੇ ਪਰਿਵਾਰ ਨੇ ਲਿਖਿਆ ਹੈ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਸਵਾਰਥ ਲਈ ਗੁਪਤ ਮੀਟਿੰਗਾਂ ਕਰ ਕੇ ਸਾਡੇ ਬਾਰੇ ਝੂਠਾ ਪ੍ਰਚਾਰ ਕਰ ਰਹੇ ਹਨ ਤੇ ਗੁੰਮਰਾਹ ਕਰ ਰਹੇ ਹਨ।

ਡੇਰੇ ਦੇ ਪਰਿਵਾਰ ਨੇ ਲਿਖਿਆ ਹੈ ਕਿ ਇਹ ਵੀ ਸੁਣਨ ‘ਚ ਆਇਆ ਹੈ ਕਿ ਸਾਡੇ ਬਾਰੇ ਇਹ ਕਿਹਾ ਜਾ ਰਿਹਾ ਹੈ ਕਿ ਅਸੀਂ ਵਿਦੇਸ਼ਾਂ ‘ਚ ਕਾਰੋਬਾਰ ਤੇ ਮਕਾਨਾਂ ਦਾ ਪ੍ਰਬੰਧ ਕੀਤਾ ਹੈ ਜੋ ਕਿ ਸਰਾਸਰ ਝੂਠ ਹੈ ਅਤੇ ਇਸ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਉਹ ਜਾਣਦੇ ਹਨ ਕਿ ਇਹ ਸ਼ਰਾਰਤੀ ਲੋਕ ਆਪਣੇ ਸਵਾਰਥ ਲਈ ਸਾਡੇ ਇਸ ਸੰਦੇਸ਼ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਦੇਸ਼ ਨੂੰ ਸਭ ਤਕ ਪਹੁੰਚਾਓ।

ਉੱਥੇ ਹੀ ਡੇਰੇ ਦੇ ਸ਼ਾਹੀ ਪਰਿਵਾਰ ਦਾ ਪੱਤਰ ਜਾਰੀ ਹੋਣ ਤੋਂ ਬਾਅਦ ਡੇਰੇ ਦੀ ਪ੍ਰਬੰਧਕ ਕਮੇਟੀ ਵੀ ਹਰਕਤ ‘ਚ ਆ ਗਈ ਹੈ। ਡੇਰੇ ਦੀ ਪ੍ਰਬੰਧਕ ਕਮੇਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸ਼ਾਹੀ ਪਰਿਵਾਰ ਦੇ ਨਾਂ ‘ਤੇ ਚੈਰਿਟੀ ਕੌਣ ਇਕੱਠੀ ਕਰ ਰਿਹਾ ਹੈ। ਦੱਸਿਆ ਗਿਆ ਹੈ ਕਿ ਡੇਰੇ ‘ਚ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਡੇਰਾ ਪੈਰੋਕਾਰਾਂ ਤੋਂ ਉਨ੍ਹਾਂ ਨੂੰ ਮਕਾਨ ਦੇਣ ਤੇ ਹੋਰ ਕੰਮਾਂ ਲਈ ਪੈਸੇ ਇਕੱਠੇ ਕੀਤੇ ਜਾਂਦੇ ਹਨ, ਜਿਸ ਨੂੰ ਪਰਮਾਰਥ ਕਿਹਾ ਜਾਂਦਾ ਹੈ। ਡੇਰੇ ਦੇ ਸ਼ਾਹੀ ਪਰਿਵਾਰ ਨੇ ਇਸ ਚੈਰਿਟੀ ਦੀ ਰਾਸ਼ੀ ਨੂੰ ਲੈ ਕੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਡੇਰਾ ਮੁਖੀ ਗੁਰਮੀਤ ਸਿੰਘ ਸਾਧਵੀ ਦੇ ਜਿਨਸੀ ਸ਼ੋਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਗਸਤ 2017 ਤੋਂ ਸੁਨਾਰੀਆ ਜੇਲ੍ਹ ‘ਚ ਬੰਦ ਹੈ। ਡੇਰਾ ਮੁਖੀ ਵੱਲੋਂ ਦੋ ਮਹੀਨੇ ਪਹਿਲਾਂ ਜੇਲ੍ਹ ਤੋਂ ਭੇਜੀ ਚਿੱਠੀ ‘ਚ ਪਰਿਵਾਰਕ ਮੈਂਬਰਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਵਿਦੇਸ਼ ਜਾਣ ਬਾਰੇ ਲਿਖਿਆ ਸੀ। ਡੇਰਾ ਮੁਖੀ ਦੀ ਛੋਟੀ ਧੀ ਅਮਰਪ੍ਰੀਤ ਇਨਸਾਂ ਆਪਣੇ ਪਤੀ ਤੇ ਪੁੱਤਰ ਨਾਲ ਵਿਦੇਸ਼ ਗਈ ਹੋਈ ਹੈ। ਉਨ੍ਹਾਂ ਦੇ ਵਿਦੇਸ਼ ਜਾਣ ਦਾ ਵੀਡੀਓ ਵੀ ਕਾਫੀ ਵਾਇਰਲ ਹੋਇਆ ਸੀ।