
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ। ਸਿਮਰਨਜੀਤ ਮਾਨ ਨੇ ਅਕਾਲੀ ਦਲ ‘ਤੇ ਉਸਦੇ ਦੇ ਨਾਮ ‘ਤੇ ਫਰਜ਼ੀ ਚਿੱਠੀ ਜਾਰੀ ਕਰਨ ਦੇ ਇਲਜ਼ਾਮ ਲਾਏ ਹਨ। ਇਸ ਦੇ ਲਈ ਚੋਣ ਕਮਿਸ਼ਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਫਰਜ਼ੀ ਚਿੱਠੀ ‘ਚ ਮਾਨ ਦੇ ਚੋਣ ਲੜਨ ਤੋਂ ਪਿੱਛੇ ਹਟਣ ਦੀ ਗੱਲ ਦਾ ਜ਼ਿਕਰ ਸੀ।ਦੱਸ ਦੇਈਏ ਕਿ ਅੱਜ ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਵੋਟਿੰਗ ਹੈ। ਸਖ਼ਤ ਸੁਰੱਖਿਆ ਦੇ ਵਿਚਕਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।
Add Comment