ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਸ਼ਾਮ ਨੂੰ ਕਟਾਈਆ (ਅਪ ਨੌਰਥ) ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਅਤੇ ਚਾਰ ਹੋਰ ਗੰਭੀਰ ਹਾਲਤ ਵਿੱਚ ਹਨ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 5 ਵਜੇ ਤੋਂ ਬਾਅਦ, ਕਲੌਗ ਰੋਡ ਨੇੜੇ ਸਟੇਟ ਹਾਈਵੇਅ 1 ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।
ਉਹਨਾਂ ਕਿਹਾ ਚਾਰ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ, ਜਿਨ੍ਹਾਂ ਸਾਰਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਸ ਸਮੇਂ ਸੜਕ ਨੂੰ ਜਾਂਚ ਲਈ ਬੰਦ ਕੀਤਾ ਗਿਆ ਹੈ।