Home » ਸੂਬੇ ਦੀ ਨਵੀਂ ਸ਼ਰਾਬ ਨੀਤੀ ‘ਤੇ ਹਾਈਕੋਰਟ ਨੇ ਨਹੀਂ ਲਾਈ ਕੋਈ ਰੋਕ: ਆਬਕਾਰੀ ਵਿਭਾਗ
Home Page News India India News

ਸੂਬੇ ਦੀ ਨਵੀਂ ਸ਼ਰਾਬ ਨੀਤੀ ‘ਤੇ ਹਾਈਕੋਰਟ ਨੇ ਨਹੀਂ ਲਾਈ ਕੋਈ ਰੋਕ: ਆਬਕਾਰੀ ਵਿਭਾਗ

Spread the news

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸ਼ਰਾਬ ਨੀਤੀ’ਤੇ ਕੋਈ ਰੋਕ ਨਹੀਂ ਲਾਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਲੋਕਾਂ ਵੱਲੋਂ ਦਾਇਰ ਪਟੀਸ਼ਨ ‘ਤੇ ਰਾਜ ਸਰਕਾਰ ਨੂੰ ਸਿਰਫ਼ ਨੋਟਿਸ ਜਾਰੀ ਕੀਤਾ ਹੈ ਅਤੇ ਸੂਬੇ ਦੀ ਨਵੀਂ ਸ਼ਰਾਬ ਨੀਤੀ ‘ਤੇ ਕੋਈ ਰੋਕ ਨਹੀਂ ਲਗਾਈ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਸ਼ਰਾਬ ਨੀਤੀ ‘ਤੇ ਰੋਕ ਬਾਰੇ ਚਲਾਈਆਂ ਜਾ ਰਹੀਆਂ ਖ਼ਬਰਾਂ ਬਹੁਤ ਹੀ ਗੁੰਮਰਾਹਕੁਨ ਅਤੇ ਤੱਥਾਂ ਤੋਂ ਬਹੁਤ ਦੂਰ ਹਨ।ਜ਼ਿਕਰਯੋਗ ਹੈ ਕਿ ਰਾਜ ਸਰਕਾਰ ਦੀ 2022-23 ਦੀ ਆਬਕਾਰੀ ਨੀਤੀ ਵਿਰੁੱਧ ਹਾਈ ਕੋਰਟ ਵਿੱਚ ਚਾਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਪਟੀਸ਼ਨਾਂ ਵਿੱਚ ਆਬਕਾਰੀ ਨੀਤੀ ਨੂੰ ਬੇਇਨਸਾਫ਼ੀ ਅਤੇ ਮਨਮਾਨੀ ਕਰਨ ਦਾ ਦੋਸ਼ ਲਾਉਂਦਿਆਂ ਠੇਕਿਆਂ ਦੀ ਅਲਾਟਮੈਂਟ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੀਤੀ ਸੂਬੇ ਵਿੱਚ ਮੁੱਠੀ ਭਰ ਸੰਸਥਾਵਾਂ ਦੇ ਹੱਕ ਵਿੱਚ ਸ਼ਰਾਬ ਉਦਯੋਗ ਨੂੰ ਏਕਾਧਿਕਾਰ ਬਣਾਉਣ ਦੀ ਕੋਸ਼ਿਸ਼ ਹੈ।ਹਾਈ ਕੋਰਟ ਵਿੱਚ ਦਾਇਰ ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਨਵੀਂ ਆਬਕਾਰੀ ਨੀਤੀ ਨੇ “ਐਲ-1 ਅਤੇ ਐਲ-2 ਲਾਇਸੈਂਸ ਲਈ ਹਾਸ਼ੀਏ ‘ਤੇ ਪਏ ਥੋਕ ਵਿਕਰੇਤਾਵਾਂ” ਦੇ ਹਿੱਤਾਂ ਨੂੰ ਖਤਮ ਕਰ ਦਿੱਤਾ ਹੈ। ਆਕਾਸ਼ ਇੰਟਰਪ੍ਰਾਈਜਿਜ਼ ਅਤੇ ਹੋਰ ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਡੀਐਸ ਪਟਵਾਲੀਆ ਨੇ ਦਲੀਲ ਦਿੱਤੀ ਕਿ ਵਿੱਤੀ ਸਾਲ 2021-2022 ਵਿੱਚ ਆਬਕਾਰੀ ਨੀਤੀ ਰਾਹੀਂ ਲਗਭਗ 6,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ। ਮਾਰਚ 2023 ਤੱਕ ਆਬਕਾਰੀ ਨੀਤੀ ਜਾਰੀ ਕਰਨ ਤੋਂ ਪਹਿਲਾਂ ਇਸ ਨੂੰ 30 ਜੂਨ ਤੱਕ ਤਿੰਨ ਮਹੀਨਿਆਂ ਲਈ ਨਵਿਆਇਆ ਗਿਆ ਸੀ। ਮਾਲੀਆ ਪੈਦਾਵਾਰ 9,647.85 ਕਰੋੜ ਰੁਪਏ ਰੱਖੀ ਗਈ ਸੀ, ਪਰ ਇਸ ਨੀਤੀ ਵਿੱਚ ਕਈ ਕਮੀਆਂ ਹਨ।