Home » ਪੰਜਾਬ ਪੁਲਿਸ ਦੀ SIT ਨੇ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਕੀਤਾ ਹਾਸਲ
Home Page News • India • India News

ਪੰਜਾਬ ਪੁਲਿਸ ਦੀ SIT ਨੇ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਕੀਤਾ ਹਾਸਲ

Spread the news

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 14 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ। ਇਸ ਦੌਰਾਨ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਵਕੀਲ ਨੇ ਦੱਸਿਆ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜਗਦੀਪ ਭਗਵਾਨਪੁਰੀਆ ਨਾਲ ਸਬੰਧਤ ਹਨ। ਪੰਜਾਬ ਪੁਲੀਸ ਨੇ ਪਟਿਆਲਾ ਹਾਊਸ ਕੋਰਟ ਤੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕਰਕੇ ਟਰਾਂਜ਼ਿਟ ਰਿਮਾਂਡ ’ਤੇ ਲੈਣ ਦੀ ਮੰਗ ਕੀਤੀ ਹੈ।ਪੰਜਾਬ ਪੁਲਿਸ ਨੇ ਅਦਾਲਤ ਦੀ ਇਜਾਜ਼ਤ ਤੋਂ ਬਾਅਦ ਜਗਦੀਪ ਭਗਵਾਨਪੁਰੀਆ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਸੁਣਵਾਈ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਨੂੰ ਜਗਦੀਪ ਭਗਵਾਨਪੁਰੀਆ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਪੰਜਾਬ ਪੁਲੀਸ ਉਸ ਨੂੰ ਉੱਥੋਂ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕਰੇਗੀ।