Home » ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ: ਭਗਵੰਤ ਮਾਨ…
Home Page News India

ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ: ਭਗਵੰਤ ਮਾਨ…

Spread the news

ਇਕ ਮਿਸਾਲੀ ਫੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।
ਇੱਥੇ ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਦੇ ਪ੍ਰਤੀ ਕੁਇੰਟਲ ਸਮਰਥਨ ਮੁੱਲ ਉਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫਸਲ ਦੇ ਨੁਕਸਾਨੇ ਜਾਣ ਕਰਕੇ ਐਮ.ਐਸ.ਪੀ. ‘ਤੇ ਖਰੀਦ ਨਹੀਂ ਕੀਤੀ ਜਾ ਰਹੀ।ਮੇਰੀ ਅਪੀਲ ‘ਤੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਸੀ…ਉਹਨਾਂ ਨੂੰ ਸਾਡੀ ਸਰਕਾਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ…

ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ…ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਨੇ ।