Home » ਕੁੱਲੂ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 10 ਲੋਕਾਂ ਦੀ ਹੋਈ ਮੌਤ…
Home Page News India India News

ਕੁੱਲੂ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 10 ਲੋਕਾਂ ਦੀ ਹੋਈ ਮੌਤ…

Spread the news

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਭਿਆਨਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੁੱਲੂ ‘ਚ ਯਾਤਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗ ਗਈ। ਕੁੱਲੂ ਦੇ ਸੈਂਜ ਘਾਟੀ ਦੇ ਕੋਲ ਅੱਜ ਸੋਮਵਾਰ ਸਵੇਰੇ ਕਰੀਬ 8 ਵਜੇ ਇਕ ਬੱਸ ਖੱਡ ਵਿਚ ਡਿੱਗ ਗਈ।

ਡੀਸੀ ਆਸ਼ੂਤੋਸ਼ ਗਰਗ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਤਿੰਨ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਨਿੱਜੀ ਬੱਸ ਵਿਚ 40 ਤੋਂ 45 ਦੇ ਕਰੀਬ ਲੋਕ ਸਵਾਰ ਸਨ। ਮੌਕੇ ‘ਤੇ ਪ੍ਰਸ਼ਾਸਨ ਵੀ ਮੌਜੂਦ ਹੈ ਤੇ ਬਚਾਅ ਕਾਰਜ ਜਾਰੀ ਹੈ।