Home » ਨਵੇਂ ਮੰਤਰੀਆਂ ਸਮੇਤ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ 6 ਜੁਲਾਈ ਨੂੰ…
Home Page News India India News

ਨਵੇਂ ਮੰਤਰੀਆਂ ਸਮੇਤ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ 6 ਜੁਲਾਈ ਨੂੰ…

Spread the news

ਪੰਜਾਬ ਵਜ਼ਾਰਤ  ‘ਚ 5 ਹੋਰ ਨਵੇਂ ਮੰਤਰੀ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਹੁਣ 6 ਜੁਲਾਈ ਨੂੰ ਨਵੇਂ ਕੈਬਨਿਟ ਮੰਤਰੀਆਂ ਸਮੇਤ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਜਿਸ ‘ਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਅਤੇ ਇਹ ਵੀ ਹੋ ਸਕਦਾ ਹੈ ਕਿ ਇਸ ਤੋਂ ਬਾਅਦ ਮੰਤਰੀਆਂ ਨੂੰ ਮਹਿਕਮਿਆਂ  ਦੀ ਵੰਡ ਕੀਤੀ ਜਾਵੇ।  ਦਸ ਦਈਏ ਪਹਿਲਾਂ ਇਹ ਮੀਟਿੰਗ 5 ਜੁਲਾਈ ਨੂੰ ਹੋਣੀ ਤੈਅ ਹੋਈ ਸੀ ਪਰ ਹੁਣ ਇਸਨੂੰ 6 ਜੁਲਾਈ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਅੱਜ 5 ਹੋਰ ਵਿਧਾਇਕਾਂ ਵੱਲੋਂ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਗਈ ਹੈ।  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁੱਕਾਈ। ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋ ਗਏ ਹਨ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਇਸ ‘ਤੇ ਬੋਲਦੇ ਹੋਏ ਕਿਹਾ, “ਪੰਜਾਬ ਦੀ ਕੈਬਿਨਟ ਵਿੱਚ ਵਿਸਥਾਰ ਹੋਇਆ ਹੈ। ਗਵਰਨਰ ਨੇ ਸਹੁੰ ਚੁਕਾਈ ਹੈ। ਪੰਜਾਬ ਦੇ ਲੋਕਾਂ ਨੇ ਜੋ ਸਾਡੇ ਤੋਂ ਉਮੀਦ ਜਤਾਈ ਉਸ ‘ਤੇ ਖਰਾ ਉੱਤਰਾਂਗੇ। ਸਾਰੇ ਮੰਤਰੀ ਚੰਗਾ ਕੰਮ ਕਰਨਗੇ। ਮੇਰੇ ‘ਤੇ ਕੰਮ ਦਾ ਕਾਫੀ ਬੋਝ ਸੀ । 75 ਸਾਲਾਂ ਵਿਚ ਲੋਕਾਂ ਨੇ ਪੰਜਾਬ ਦਾ ਬੇੜਾ ਗ਼ਰਕ ਕੀਤਾ। ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।