Home » ਦਰਬਾਰ ਸਾਹਿਬ ਵਿਖੇ ਪਰਕਰਮਾ ਦੇ ਵਰਾਂਡਿਆਂ ਤੇ ਡਿਓੜੀਆਂ ‘ਚ ਰੰਗ ਰੋਗਨ ਦੀ ਸੇਵਾ ਹੋਈ ਆਰੰਭ
Home Page News India India News

ਦਰਬਾਰ ਸਾਹਿਬ ਵਿਖੇ ਪਰਕਰਮਾ ਦੇ ਵਰਾਂਡਿਆਂ ਤੇ ਡਿਓੜੀਆਂ ‘ਚ ਰੰਗ ਰੋਗਨ ਦੀ ਸੇਵਾ ਹੋਈ ਆਰੰਭ

Spread the news

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਖੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਕਾਰ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾ ਦੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਕਰਨ ਦੀ ਸਮੇਂ-ਸਮੇਂ ਸੇਵਾ ਕੀਤੀ ਜਾਂਦੀ ਹੈ ਅਤੇ ਇਸ ਵਾਰ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ ਸੰਗਤ ਦੇ ਸਹਿਯੋਗ ਨਾਲ ਕਰਵਾ ਰਹੇ ਹਨ।