1975 ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਉਲੰਪੀਅਨ ਵਰਿੰਦਰ ਸਿੰਘ ਦੀ ਅੰਤਿਮ ਅਰਦਾਸ ਜੱਦੀ ਪਿੰਡ ਧੰਨੋਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਇਸ ਅੰਤਿਮ ਅਰਦਾਸ ਮੌਕੇ ਪੰਜਾਬ ਭਰ ਤੋਂ ਰਾਜਸੀ ਅਤੇ ਉਘੀਆਂ ਖੇਡ ਸਖਸ਼ੀਅਤਾਂ ਨੇ ਸ਼ਰਧਾਜਲੀਆਂ ਭੇਂਟ ਕੀਤੀਆਂ। ਪਹਿਲਾਂ ਸਵੇਰੇ ਉਲੰਪੀਅਨ ਵਰਿੰਦਰ ਸਿੰਘ ਦੇ ਗ੍ਰਹਿ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਸ ਤੋਂ ਬਾਅਦ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਤੇ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਸੋਢੀ ਨੇ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਤੋਂ ਬਾਅਦ ਮੇਜਰ
ਧਿਆਨ ਚੰਦ ਦੇ ਬੇਟੇ ਉਲੰਪੀਅਨ ਅਸ਼ੋਕ ਕੁਮਾਰ, ਉਲੰਪੀਅਨ ਅਜੀਤਪਾਲ ਸਿੰਘ, ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਉਲੰਪੀਅਨ ਪਰਗਟ ਸਿੰਘ ਵਿਧਾਇਕ ਜਲੰਧਰ ਕੈਂਟ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਕੈਪੀਟਲ ਸਮਾਲ ਫਾਇਨੈਂਸ ਬੈਂਕ ਦੇ ਐਮ ਡੀ ਸਰਬਜੀਤ ਸਿੰਘ ਸਮਰਾ, ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ, ਉਲੰਪੀਅਨ ਗੁਰਮੇਲ ਸਿੰਘ, ਉਲੰਪੀਅਨ ਅਜੀਤ ਸਿੰਘ, ਉਲੰਪੀਅਨ ਹਰਬਿੰਦਰ ਸਿੰਘ, ਉਲੰਪੀਅਨ ਅਸ਼ੋਕ ਦੀਵਾਨ, ਉਲੰਪੀਅਨ ਰਜਿੰਦਰ ਸਿੰਘ, ਉਲੰਪੀਅਨ ਬਲਵਿੰਦਰ ਸਿੰਘ ਸ਼ਮੀ, ਉਲੰਪੀਅਨ ਸੰਜੀਵ ਕੁਮਾਰ, ਅੰਤਰਾਸ਼ਟਰੀ ਖਿਡਾਰੀ ਬਲਬੀਰ ਰੰਧਾਵਾ, ਬਲਜੀਤ ਰੰਧਾਵਾ, ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ,ਰਾਉਂਡ ਗਲਾਸ ਅਕੈਡਮੀ ਦੇ ਡਾਇਰੈਕਟਰ ਰੁਪਿੰਦਰ ਸਿੰਘ, ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੀ ਪ੍ਰਿੰਸੀਪਲ ਨਵਜੋਤ ਕੌਰ, ਜਲੰਧਰ ਕੈਂਟ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਭੁਪਿੰਦਰ ਸਿੰਘ ਸਮਰਾ, ਅਤੇ ਬਹੁਤ ਸਾਰੇ ਹੋਰ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀ, ਸਮਾਜ ਸੇਵਕ ਅਤੇ ਪਿੰਡ ਵਾਸੀ ਹਾਜ਼ਰ ਸਨ।