Home » ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਅੱਜ ਹੋਵੇਗੀ ਪਹਿਲੀ ਕੈਬਨਿਟ ਮੀਟਿੰਗ…
Home Page News India India News

ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਅੱਜ ਹੋਵੇਗੀ ਪਹਿਲੀ ਕੈਬਨਿਟ ਮੀਟਿੰਗ…

Spread the news

ਪੰਜਾਬ ਕੈਬਨਿਟ ਵਿੱਚ ਵਿਸਥਾਰ ਤੋਂ ਬਾਅਦ ਅੱਜ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 10.30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਗਏ ਜਾ ਸਕਦੇ ਹਨ।ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਜ਼ਾਰਤ ਦੇ ਵਿਸਥਾਰ ਮਗਰੋਂ  ਨਵੇਂ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ ਗਈ ਸੀ।  ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ ਜਾਣ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਨੂੰ ਮੁਬਾਰਕਾਂ ਦਿੱਤੀ। ਟਵੀਟ ਕਰ ਕੇ ਉਨ੍ਹਾਂ ਨੇ ਲਿਖਿਆ ਕਿ ਵਜ਼ਾਰਤ ਵਿੱਚ ਵਿਸਥਾਰ ਤੋਂ ਬਾਅਦ ਨਵੇਂ ਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ