Home » ਪਾਪਾਕੁਰਾ ਵਿੱਚ ਬੰਦੂਕ ਸੁਮੇਤ ਇੱਕ ਵਿਅਕਤੀ ਗ੍ਰਿਫਤਾਰ…
Home Page News • New Zealand Local News • NewZealand

ਪਾਪਾਕੁਰਾ ਵਿੱਚ ਬੰਦੂਕ ਸੁਮੇਤ ਇੱਕ ਵਿਅਕਤੀ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ ) ਦੱਖਣੀ ਆਕਲੈਂਡ ਦੇ ਉਪਨਗਰ ਪਾਪਾਕੁਰਾ ‘ਚ ਇੱਕ ਵਿਅਕਤੀ ਕੋਲ ਬੰਦੂਕ ਦੇਖੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੂੰ ਵੀਰਵਾਰ ਸਵੇਰੇ ਕਰੀਬ 6.35 ਵਜੇ ਮਾਰਕੇਡੋ ਪਲੇਸ ਤੇ ਬੁਲਾਇਆ ਗਿਆ।ਪੁਲਿਸ ਦੇ ਇਕ ਬੁਲਾਰੇ ਨੇ ਕਿਹਾ ਕਿ ਕਈ ਅਧਿਕਾਰੀ ਘਟਨਾ ਵਿਚ ਸ਼ਾਮਲ ਹੋਏ ਅਤੇ ਵਿਅਕਤੀ ਨੂੰ ਕੁਝ ਦੇਰ ਬਾਅਦ ਹੀ ਹਿਰਾਸਤ ਵਿਚ ਲੈ ਲਿਆ ਗਿਆ।ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਦੀ ਖ਼ਬਰ ਨਹੀ ਹੈ। ਪੁਲਿਸ ਦੀ ਮੌਜੂਦਗੀ ਇਲਾਕੇ ਵਿੱਚ ਬਣੀ ਹੋਈ ਹੈ ਅਤੇ ਪੁੱਛਗਿੱਛ ਜਾਰੀ ਹੈ।