Home » ਪੰਜਾਬ ਸਰਕਾਰ ਲਾਏਗੀ ਸਰਕਾਰੀ ਸਕੂਲਾਂ ਵਿੱਚ 1.25 ਲੱਖ ਫਲਦਾਰ ਬੂਟੇ…
Home Page News India India News

ਪੰਜਾਬ ਸਰਕਾਰ ਲਾਏਗੀ ਸਰਕਾਰੀ ਸਕੂਲਾਂ ਵਿੱਚ 1.25 ਲੱਖ ਫਲਦਾਰ ਬੂਟੇ…

Spread the news


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਦੀ ਇਹ ਮੁਹਿੰਮ 15 ਜੁਲਾਈ, 2022 ਨੂੰ ਪੂਰੇ ਸੂਬੇ ਆਰੰਭ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ।ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਬਾਗ਼ਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਰਾਜ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇ