Home » ਅਦਾਲਤ ਨੇ ਸਿਮਰਜੀਤ ਬੈਂਸ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ…
Home Page News • India • India News

ਅਦਾਲਤ ਨੇ ਸਿਮਰਜੀਤ ਬੈਂਸ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ…

Spread the news

ਬਲਾਤਕਾਰ ਮਾਮਲੇ ‘ਚ ਫਸੇ ਸਿਮਰਜੀਤ ਸਿੰਘ ਬੈਂਸ ਸਣੇ 5 ਹੋਰਨਾਂ ਨੂੰ ਅਦਾਲਤ ਨੇ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simranjit Singh Bains Surrender in Rape Case) ਨੇ ਆਪਣੇ ਭਰਾ ਪਰਮਜੀਤ ਪੰਮਾ, ਜਸਵੀਰ ਕੌਰ ਭਾਬੀ ਅਤੇ 2 ਹੋਰ ਨਾਲ ਸਮਰਪਣ ਕੀਤਾ ਸੀ।ਇਹ ਮਾਮਲਾ ਲੁਧਿਆਣਾ ਦੀ ਇੱਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦਾ ਹੈ, ਜਿਸ ਨੇ ਬੈਂਸ ‘ਤੇ ਦੋਸ਼ ਲਾਏ ਸਨ।