Home » ਪੱਛਮੀ ਏਸ਼ੀਆ ਦੀ ਯਾਤਰਾ ਲਈ ਰਵਾਨਾ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ…
Home Page News India World World News

ਪੱਛਮੀ ਏਸ਼ੀਆ ਦੀ ਯਾਤਰਾ ਲਈ ਰਵਾਨਾ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ…

Spread the news

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਪੱਛਮੀ ਏਸ਼ੀਆ ਦੇ ਦੌਰੇ ਲਈ ਬੁੱਧਵਾਰ ਨੂੰ ਇਜ਼ਰਾਈਲ ਲਈ ਰਵਾਨਾ ਹੋ ਗਏ। ਬਾਈਡੇਨ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਯੇਅਰ ਲੈਪਿਡ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਸਾਂਝੇ ਬਿਆਨ ‘ਚ ਕਿਹਾ ਗਿਆ ਹੈ ਕਿ ਤਕਨੀਕ ਨੂੰ ਧਿਆਨ ‘ਚ ਰੱਖਦੇ ਹੋਏ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਤੌਰ ‘ਤੇ ਮਹੱਤਵਪੂਰਨ ਨਵੀਂ ਗੱਲਬਾਤ ਸ਼ੁਰੂ ਕੀਤੀ ਜਾਵੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਮਹਾਂਮਾਰੀ ਅਤੇ ਜਲਵਾਯੂ ਪਰਿਵਰਤਨ ਵਰਗੀਆਂ ਗਲੋਬਲ ਚੁਣੌਤੀਆਂ ਖ਼ਿਲਾਫ਼ ਉਭਰਦੀ ਤਕਨਾਲੋਜੀ ਦੇ ਇਸਤੇਮਾਲ ‘ਤੇ ਚਰਚਾ ਹੋਵੇਗੀ, ਜਿਸ ਵਿਚ ਨਕਲੀ ਬੁੱਧੀ ਅਤੇ ਹੋਰ ਤਕਨਾਲੋਜੀਆਂ ਸ਼ਾਮਲ ਹਨ। ਬਾਈਡੇਨ ਬੁੱਧਵਾਰ ਨੂੰ ਇਜ਼ਰਾਈਲ ਅਤੇ ਉਸ ਦੇ ਕਬਜ਼ੇ ਵਾਲੇ ਵੈਸਟ ਬੈਂਕ ਦੀ ਯਾਤਰਾ ਸ਼ੁਰੂ ਕਰਨਗੇ। ਸ਼ੁੱਕਰਵਾਰ ਨੂੰ ਉਹ ਦੇ ਸਾਊਦੀ ਅਰਬ ਜਾਣ ਦਾ ਪ੍ਰੋਗਰਾਮ ਹੈ।