Home » ਗੀਤਕਾਰ ਜਾਨੀ ਦੀ ਗੱਡੀ ਦਾ ਮੋਹਾਲੀ ’ਚ ਹੋਇਆ ਭਿਆਨਕ ਐਕਸੀਡੈਂਟ…
Home Page News India India News

ਗੀਤਕਾਰ ਜਾਨੀ ਦੀ ਗੱਡੀ ਦਾ ਮੋਹਾਲੀ ’ਚ ਹੋਇਆ ਭਿਆਨਕ ਐਕਸੀਡੈਂਟ…

Spread the news

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਹਨਾਂ ਦੀ ਕਾਰ ਨੇ ਕਈ ਪਲਟੀਆਂ ਖਾਧੀਆਂ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਜਾਨੀ ਸਮੇਤ 2 ਹੋਰ ਲੋਕ ਸਵਾਰ ਸਨ, ਜਿਨ੍ਹਾਂ ਵਿਚ ਉਹਨਾਂ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਵੀ ਮੌਜੂਦ ਸਨ। ਗੱਡੀ ਵਿਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ।ਹਾਦਸੇ ਤੋਂ ਬਾਅਦ ਮਸ਼ਹੂਰ ਗੀਤਕਾਰ ਅਤੇ ਦੋ ਹੋਰ ਲੋਕਾਂ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਸੋਹਾਣਾ ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।