Home » ਲੋਹੀਆ ’ਚ ਗੈਸ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ…
Home Page News India India News

ਲੋਹੀਆ ’ਚ ਗੈਸ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ…

Spread the news

ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ ‘ਤੇ ਲੋਹੀਆਂ ਨੇੜੇ ਵੈਲਡਿੰਗ ਲਈ ਵਰਤੇ ਜਾ ਰਹੇ ਸਿਲੰਡਰ ‘ਚ ਧਮਾਕਾ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦਰਅਸਲ ਇੱਥੇ ਰੇਲਵੇ ਲਾਈਨ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਵੈਲਡਿੰਗ ਕਰਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਸਿਲੰਡਰ ਫਟ ਗਿਆ। ਚਸ਼ਮਦੀਦਾਂ ਮੁਤਾਬਕ ਧਮਾਕਾ ਬਹੁਤ ਜ਼ਬਰਦਸਤ ਸੀ, ਜਿਸ ਵਿਚ 2 ਵਿਅਕਤੀਆਂ ਦੇ ਚੀਥੜੇ ਉੱਡ ਗਏ।ਥਾਣਾ ਇੰਚਾਰਜ ਘੁੰਮਣ ਨੇ ਦੱਸਿਆ ਕਿ ਇਸ ਵਿਚ ਐਪੈਕਸ ਕੰਪਨੀ ਦੇ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਮਨੋਜ ਕੁਮਾਰ ਵਾਸੀ ਲਖੀਮਪੁਰ ਖੇੜੀ (ਉੱਤਰ ਪ੍ਰਦੇਸ਼) ਅਤੇ ਰਾਮਸੁਖ ਵਾਸੀ ਬਸਤੀ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਦੋਵੇਂ ਵਾਸੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਟੀਮ ਜਾਂਚ ‘ਚ ਜੁਟੀ ਹੋਈ ਹੈ।