Home » ਘਰ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਹੋਈ ਮੌਤ…
Home Page News • NewZealand • World • World News

ਘਰ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਪੱਛਮੀ ਆਸਟ੍ਰੇਲੀਆ ਦੇ ਪੋਰਟ ਹੇਡਲੈਂਡ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਮੰਗਲਵਾਰ ਸ਼ਾਮ ਕਰੀਬ 4.45 ਵਜੇ ਪਿਲਬਾਰਾ ਖੇਤਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਫਾਇਰ ਫਾਈਟਰਾਂ ਨੂੰ ਬੱਚਿਆਂ ਦੀਆਂ ਲਾਸ਼ਾਂ ਘਰ ਦੇ ਅੰਦਰੋਂ ਮਿਲੀਆਂ ।ਮੇਜਰ ਕ੍ਰਾਈਮ ਡਿਵੀਜ਼ਨ ਅਤੇ ਫੋਰੈਂਸਿਕ ਤੋਂ ਜਾਂਚਕਰਤਾ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।ਪੋਰਟ ਹੇਡਲੈਂਡ ਪਰਥ ਦੇ ਉੱਤਰ-ਪੂਰਬ ਵਿੱਚ 1600 ਕਿਲੋਮੀਟਰ ਦੀ ਦੂਰੀ ਤੇ ਵਸਿਆ ਹੋਇਆ ਸ਼ਹਿਰ ਹੈ।