ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉੱਤੇ ਦਿੱਲੀ ਦੀ ਤਰਜ ਉੱਤੇ ਮੁਹੱਲਾ ਕਲੀਨਕ ਬਣਾਏ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵਿੱਚ ਜਿਹੜੇ ਸੇਵਾ ਕੇਂਦਰ ਬੰਦ ਹੋਏ ਸਨ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਦਾ ਰੂਪ ਦਿੱਤਾ ਗਿਆ ਹੈ।