ਕੁਝ ਦਿਨ ਪਹਿਲਾਂ ਦੋ ਨਸ਼ਾ ਤਸਕਰਾਂ ਨੂੰ 81 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜਿਆ ਗਿਆ ਸੀ, ਕੁਝ ਪੁਲਿਸ ਅਧਿਕਾਰੀਆਂ ਵੱਲੋਂ ਮਾਮਲਾ ਖੁਰਦ-ਬੁਰਦ ਕਰਨ ਤੋਂ ਬਾਅਦ ਮਾਮਲਾ ਉਜਾਗਰ ਹੋਇਆ ਅਤੇ ਕੁਝ ਵੱਡੇ ਪੁਲਿਸ ਅਫਸਰਾਂ ਖਿਲਾਫ ਕੇਸ ਦਰਜ ਕੀਤਾ ਗਿਆ | ਥਾਣਾ ਛਾਉਣੀ ‘ਚ ਤਿੰਨ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ | ਫਿਰੋਜ਼ਪੁਰ ‘ਚ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਨਾਰਕੋਟਿਕ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਇਕ ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਸੀ ਅਤੇ ਦੋਵਾਂ ਨਸ਼ਾ ਤਸਕਰਾਂ ਖਿਲਾਫ ਥਾਣਾ ਛਾਉਣੀ ‘ਚ ਮਾਮਲਾ ਦਰਜ ਕੀਤਾ ਗਿਆ ਸੀ, ਇਨ੍ਹਾਂ ਨਸ਼ਾ ਤਸਕਰਾਂ ਕੋਲ 86 ਲੱਖ ਦੇ ਕਰੀਬ ਡਰੱਗ ਮਨੀ ਦੱਸਿਆ ਜਾ ਰਿਹਾ ਹੈ
ਇਹ ਮਾਮਲਾ ਹੁਣ ਫਿਰੋਜ਼ਪੁਰ ਪੁਲਿਸ ਦਫ਼ਤਰ ਵਿੱਚ ਪੂਰੀ ਤਰ੍ਹਾਂ ਗਰਮਾ ਗਿਆ ਹੈ। 86 ਲੱਖ ਦੀ ਡਰੱਗ ਮਨੀ ਵਿੱਚੋਂ ਸਿਰਫ਼ ਪੰਜ ਲੱਖ ਰੁਪਏ ਦੀ ਡਰੱਗ ਮਨੀ ਨੂੰ ਹੀ ਪਰਚੇ ਵਿੱਚ ਪਾ ਦਿੱਤਾ ਗਿਆ ਸੀ ਅਤੇ ਬਾਕੀ 81 ਲੱਖ ਰੁਪਏ ਦਾ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਹੰਗਾਮਾ ਕੀਤਾ ਗਿਆ ਸੀ, ਪਰ ਹੁਣ ਮਾਮਲਾ ਫਿਰ ਭਖ ਗਿਆ ਹੈ, ਫੜੇ ਜਾਣ ਤੋਂ ਬਾਅਦ ਪੈਸੇ ਖੁਰਦ-ਬੁਰਦ ਕਰਨ ਦੇ ਦੋਸ਼ ‘ਚ ਕੁਝ ਵੱਡੇ ਪੁਲਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਹੋਇਆ ਹੈ |