Home » ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ
Home Page News • India • India News • Music

ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ

Spread the news

ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਇੰਗਲੈਂਡ ’ਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ। ਇਸ ਤੋਂ ਬਾਅਦ ਉਹ ਕੋਮਾ ’ਚ ਚਲੇ ਗਏ ਸਨ। ਕੋਮਾ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਠੀਕ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।