Home » ਕੇਂਦਰੀ ਸਿੱਖ ਅਜਾਇਬ ਘਰ ‘ਚੋਂ ਹਟਾਈ ਜਾਵੇ ਭਗਤ ਸਿੰਘ ਦੀ ਤਸਵੀਰ-ਸਿਮਰਨਜੀਤ ਸਿੰਘ ਮਾਨ
Home Page News India India News

ਕੇਂਦਰੀ ਸਿੱਖ ਅਜਾਇਬ ਘਰ ‘ਚੋਂ ਹਟਾਈ ਜਾਵੇ ਭਗਤ ਸਿੰਘ ਦੀ ਤਸਵੀਰ-ਸਿਮਰਨਜੀਤ ਸਿੰਘ ਮਾਨ

Spread the news

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਤੋਂ ਉਨ੍ਹਾਂ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਕਿਉਂਕਿ ਭਗਤ ਸਿੰਘ ਆਪਣੇ ਆਪ ਨੂੰ ਨਾਸਤਿਕ ਸਮਝਦੇ ਸੀ, ਇਸ ਲਈ ਉਨ੍ਹਾਂ ਦੀ ਤਸਵੀਰ ਅਜਾਇਬ ਘਰ ਤੋਂ ਹਟਾਈ ਜਾਵੇ। ਸਾਂਸਦ ਬਣਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਇੱਕ ਤੋਂ ਬਾਅਦ ਇੱਕ ਵਿਵਾਦਾਂ ਦੇ ਘੇਰੇ ਵਿੱਚ ਹਨ।ਮਹਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਨੇ ਜਨਤਕ ਤੌਰ ‘ਤੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਦਿੱਲੀ ਭਾਜਪਾ ਦੇ ਇੱਕ ਆਗੂ ਨੇ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੀ ਕਥਿਤ ਤੌਰ ‘ਤੇ ਅੱਤਵਾਦੀ ਨਾਲ ਤੁਲਨਾ ਕੀਤੀ ਗਈ ਹੈ।