Home » ਰਾਸ਼ਟਰਮੰਡਲ ਖੇਡਾਂ ਵਿਚ ਤਮਗਾ ਜੇਤੂ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ 40 ਲੱਖ ਰੁਪਏ ਦੇ ਨਗਦ ਇਨਾਮ…
Home Page News • India • India News • India Sports • Sports • Sports

ਰਾਸ਼ਟਰਮੰਡਲ ਖੇਡਾਂ ਵਿਚ ਤਮਗਾ ਜੇਤੂ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ 40 ਲੱਖ ਰੁਪਏ ਦੇ ਨਗਦ ਇਨਾਮ…

Spread the news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਮਿੰਘਮ (ਯੂ.ਕੇ.) ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ।ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਡ ਨੀਤੀ ਅਨੁਸਾਰ ਉਸ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਹਰਜਿੰਦਰ ਕੌਰ ਦੀ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਦੇਸ਼ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ।