Home » ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਮਾਮਲੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਭੁੱਲਰ ਸਨ ਮੌਕੇ ਤੇ ਮੌਜੂਦ, ਖਹਿਰਾ ਨੇ ਕੀਤਾ ਜਾਰੀ ਵੀਡੀਓ
Home Page News • India • India News

ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਮਾਮਲੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਭੁੱਲਰ ਸਨ ਮੌਕੇ ਤੇ ਮੌਜੂਦ, ਖਹਿਰਾ ਨੇ ਕੀਤਾ ਜਾਰੀ ਵੀਡੀਓ

Spread the news

ਕਾਂਗਰਸ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਟਵੀਟ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅੰਦੋਲਨ ਵਿੱਚ ਦੀਪ ਸਿੱਧੂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। 26 ਜਨਵਰੀ 2021 ਨੂੰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲੇ ‘ਤੇ ਕੇਸਰੀ ਝੰਡਾ ਲਹਿਰਾਉਣ ਵੇਲੇ ਦੀਪ ਸਿੱਧੂ ਦੇ ਨਾਲ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਨੂੰ ਟਵੀਟ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤੇ ਹਨ