Home » ਮੁੱਖ ਮੰਤਰੀ ਨੇ ਦਿੱਤੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ…
Home Page News India India News

ਮੁੱਖ ਮੰਤਰੀ ਨੇ ਦਿੱਤੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ…

Spread the news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਦੀ ਆੜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਵਿਦਿਅਕ ਅਦਾਰਾ ਅਜਿਹਾ ਨਾ ਕਰਦਾ ਹੋਵੇ।