Home » ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਸਮਾਗਮ ਦੌਰਾਨ ਲੁਧਿਆਣਾ ਵਿੱਚ ਲਹਿਰਾਇਆ ਤਿਰੰਗਾ…
Home Page News India India News

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਸਮਾਗਮ ਦੌਰਾਨ ਲੁਧਿਆਣਾ ਵਿੱਚ ਲਹਿਰਾਇਆ ਤਿਰੰਗਾ…

Spread the news

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ। ਪੁਲਿਸ ਵੱਲੋਂ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਆਲੇ ਦੁਆਲੇ ਦੇ ਇਲਾਕੇ ਵਿਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਪ੍ਰਭਾਵੀ ਪਰੇਡ ਤੋਂ ਸਲਾਮੀ ਵੀ ਲਈ। ਇਸ ਮਗਰੋਂ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ।