Home » ਉੱਤਰੀ ਆਕਲੈਂਡ ‘ਚ ਹੋਈ ਇੱਕ ਵਿਅਕਤੀ ਦੀ ਮੌਤ,ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ…
Home Page News New Zealand Local News NewZealand

ਉੱਤਰੀ ਆਕਲੈਂਡ ‘ਚ ਹੋਈ ਇੱਕ ਵਿਅਕਤੀ ਦੀ ਮੌਤ,ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਉੱਤਰੀ ਆਕਲੈਂਡ ਵਿੱਚ ਹੋਈ ਲੜਾਈ ਤੋਂ ਬਾਅਦ ਪੁਲਿਸ ਇੱਕ ਵਿਅਕਤੀ ਦੀ ਹੋਈ ਮੌਤ ਦੀ ਜਾਂਚ ਕਰ ਰਹੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਰਾਤ 10 ਵਜੇ ਤੋਂ ਥੋੜ੍ਹੀ ਦੇਰ ਬਾਅਦ ਹਿਲਕ੍ਰੈਸਟ ਦੇ ਓਸ਼ੀਅਨ ਵਿਊ ਰੋਡ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਮੌਕੇ ‘ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ‘ਤੇ ਇੱਕ ਗੈਰ-ਸੰਬੰਧਿਤ ਮਾਮਲੇ ਦਾ ਦੋਸ਼ ਲਗਾਇਆ ਗਿਆ ਹੈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ