Home » ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਲੈ ਕੇ 28 ਅਗਸਤ ਨੂੰ ਰੈਲੀ ਕਰੇਗੀ ਕਾਂਗਰਸ…
Home Page News India India News

ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਲੈ ਕੇ 28 ਅਗਸਤ ਨੂੰ ਰੈਲੀ ਕਰੇਗੀ ਕਾਂਗਰਸ…

Spread the news

ਦੇਸ਼ ’ਚ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਕਾਂਗਰਸ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਵਾਲੀ ਹੈ। ਕਾਂਗਰਸ 28 ਅਗਸਤ ਨੂੰ ਵੱਡੀ ਰੈਲੀ ਕਰਨ ਜਾ ਰਹੀ ਹੈ। ਕਾਂਗਰਸ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੈਲੀ ਕਰੇਗੀ। ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਕਾਂਗਰਸ ਨੇ ਵੀਰਵਾਰ ਨੂੰ ਮੀਟਿੰਗ ਬੁਲਾਈ ਹੈ। ਮੀਟਿੰਗ ਵਿਚ ਕਾਂਗਰਸ ਦੇ ਜਨਰਲ ਸਕੱਤਰ, ਇੰਚਾਰਜ, ਸੂਬਾ ਕਾਂਗਰਸ ਪ੍ਰਧਾਨ, ਵਿਧਾਇਕ ਦਲ ਦੇ ਆਗੂ ਅਤੇ ਕਈ ਮੋਰਚਿਆਂ ਦੇ ਆਗੂ ਇਕੱਠੇ ਹੋਣਗੇ। ਕਾਂਗਰਸ ਦੀ ਇਹ ਰੈਲੀ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਚ ਹੋਵੇਗੀ। ਦਰਅਸਲ ਪਾਰਟੀ ਨੇਤਾਵਾਂ ਦਾ ਮੰਨਣਾ ਹੈ ਕਿ 5 ਅਗਸਤ ਨੂੰ ਕੇਂਦਰ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਸਫਲ ਰਿਹਾ ਸੀ। ਇਸ ਪ੍ਰਦਰਸ਼ਨ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੂੰ ਵੀ ਹਿਰਾਸਤ ’ਚ ਲਿਆ ਗਿਆ ਸੀ। ਪ੍ਰਦਰਸ਼ਨ ਸਫਲ ਹੋਣ ਕਰਕੇ ਕਾਂਗਰਸ 28 ਅਗਸਤ ਨੂੰ ਵੱਡੀ ਰੈਲੀ ਕਰਨ ਜਾ ਰਹੀ ਹੈ। ਕਾਂਗਰਸ ਨੇ ਪਿੰਡ ਪੱਧਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਵਿਚ ਪ੍ਰਚੂਨ ਅਤੇ ਮੰਡੀ ਦੇ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਪਾਰਟੀ ਸੂਤਰਾਂ ਨੇ ਦੱਸਿਆ ਕਿ 17 ਤੋਂ 23 ਅਗਸਤ ਤਕ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ ਮੰਡੀਆਂ, ਪ੍ਰਚੂਨ ਮੰਡੀਆਂ ਤੇ ਹੋਰ ਥਾਵਾਂ ’ਤੇ ਗੱਲਬਾਤ ਲਈ ਮੀਟਿੰਗ ਕੀਤੀ ਜਾਵੇਗੀ। ਪਾਰਟੀ ਸੂਤਰਾਂ ਨੇ ਇਹ ਵੀ ਦੱਸਿਆ ਕਿ ਸੂਬੇ ਦੀਆਂ ਜਥੇਬੰਦੀਆਂ ਨੂੰ ਕਿਤਾਬਚੇ ਵੀ ਦਿੱਤੇ ਜਾਣਗੇ। ਕਿਤਾਬਚਾ ਸਥਾਨਕ ਭਾਸ਼ਾ ’ਚ ਅਨੁਵਾਦ ਕਰਕੇ ਛਾਪਿਆ ਜਾਵੇਗਾ ਅਤੇ ਲੋਕਾਂ ਵਿੱਚ ਵੰਡਿਆ ਜਾਵੇਗਾ। ਕਾਂਗਰਸ ਮਹਿੰਗਾਈ ਤੇ ਬੇਰੁਜਗਾਰੀ ਤੋਂ ਇਲਾਵਾ ਅਗਨੀਪਥ ਸਕੀਮ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਵੀ ਪ੍ਰਦਰਸ਼ਨ ਕਰੇਗੀ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ, ‘ਅਸੀਂ ਸੜਕਾਂ ’ਤੇ ਉਤਰਾਂਗੇ ਤੇ ਅਗਨੀਪਥ ਯੋਜਨਾ ਨੂੰ ਵਾਪਸ ਕਰਨ ਦੀ ਮੰਗ ਕਰਾਂਗੇ।’ ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਮਹਿੰਗਾਈ ਵਿਰੁੱਧ ਲੜਾਈ ਲੜੀ ਸੀ। ਇਸੇ ਤਰ੍ਹਾਂ ਬੇਰੁਜ਼ਗਾਰੀ ਤੇ ਅਗਨੀਪਥ ਸਕੀਮ ਦਾ ਵੀ ਵਿਰੋਧ ਕਰਾਂਗੇ।