Home » ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ…
Home Page News • India • India News

ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ…

Spread the news

ਕੇਂਦਰੀ ਜਾਂਚ ਏਜੰਸੀ (CBI) ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਦੇ ਘਰ ਛਾਪਾ ਮਾਰਨ ਦੀ ਸੂਚਨਾ ਹੈ।ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦੇ ਹੋਏ ਕੇਂਦਰੀ ਜਾਂਚ ਏਜੰਸੀ ਦਾ ਸਵਾਗਤ ਕੀਤਾ।ਉਨ੍ਹਾਂ ਲਿਖਿਆ, ”ਸੀ.ਬੀ.ਆਈ. ਦਾ ਸੁਆਗਤ ਹੈ। ਅਸੀਂ ਬਹੁਤ ਈਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾਉਣਾ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।