ਗੋਆ ਪੁਲਿਸ ਨੇ ਵੀਰਵਾਰ ਨੂੰ ਹਰਿਆਣਾ ਭਾਜਪਾ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੇ ਦੋ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਸੁਧੀਰ ਸਾਗਵਾਨ ਅਤੇ ਸੁਖਵਿੰਦਰ ਵਾਸੀ ਫੋਗਾਟ (42) ਨਾਲ 22 ਅਗਸਤ ਨੂੰ ਗੋਆ ਪਹੁੰਚੇ ਸਨ। ਸੋਨਾਲੀ ਫੋਗਾਟ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਪੁਲੀਸ ਨੇ ਉਸ ਦੇ ਨਿੱਜੀ ਸਕੱਤਰ ਸੁਧੀਰ ਸਾਂਗਵਾਨ ਅਤੇ ਉਸ ਦੇ ਦੋਸਤ ਸੁਖਵਿੰਦਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਦਾਕਾਰਾ ਦੀ ਮੌਤ ਦੇ ਦੋ ਦਿਨ ਬਾਅਦ ਵੀਰਵਾਰ ਨੂੰ ਪਰਿਵਾਰ ਦੀ ਸਹਿਮਤੀ ਨਾਲ ਡਾਕਟਰਾਂ ਦੇ ਬੋਰਡ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਉਨ੍ਹਾਂ ਦੇ ਖੂਨ ਦੇ ਨਮੂਨੇ ਅਤੇ ਬਿਸਰਾ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਗੋਆ ਪੁਲਿਸ ਨੇ ਸੋਨਾਲੀ ਦੇ ਭਰਾ ਰਿੰਕੂ ਢਾਕਾ ਦੀ ਸ਼ਿਕਾਇਤ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ। ਸੋਨਾਲੀ ਫੋਗਾਟ ਨੂੰ ਉੱਤਰੀ ਗੋਆ ਜ਼ਿਲ੍ਹੇ ਦੇ ਅੰਜੁਨਾ ਦੇ ਸੇਂਟ ਐਂਥਨੀਜ਼ ਹਸਪਤਾਲ ਵਿੱਚ 23 ਅਗਸਤ ਦੀ ਸਵੇਰ ਨੂੰ ਮ੍ਰਿਤਕ ਲਿਆਂਦਾ ਗਿਆ ਸੀ। ਡਾਕਟਰਾਂ ਨੇ ਕਿਹਾ ਸੀ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਵੀਰਵਾਰ ਸਵੇਰੇ ਉਸ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਇਸ ਤੋਂ ਤੁਰੰਤ ਬਾਅਦ ਅੰਜੁਨਾ ਪੁਲਸ ਨੇ ਮਾਮਲੇ ‘ਚ ਕਤਲ ਦਾ ਦੋਸ਼ ਜੋੜ ਕੇ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਵਾਸੀ ਨੂੰ ਗ੍ਰਿਫਤਾਰ ਕਰ ਲਿਆ। ਦੱਸਣਯੋਗ ਹੈ ਕਿ ਫਿਲਮ ਦੀ ਸ਼ੂਟਿੰਗ ਲਈ ਗੋਆ ਗਈ ਸੋਨਾਲੀ ਫੋਗਾਟ ਦੀ 23 ਅਗਸਤ ਨੂੰ ਮੌਤ ਹੋ ਗਈ ਸੀ।
ਸੋਨਾਲੀ ਫੋਗਾਟ ਦੇ ਸਰੀਰ ‘ਤੇ ਮਿਲੇ ਜ਼ਖਮ, ਪ੍ਰਾਈਵੇਟ ਸੈਕਟਰੀ ਸਮੇਤ ਦੋ ਗ੍ਰਿਫਤਾਰ…
August 26, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,059
- India5,248
- India Entertainment129
- India News3,334
- India Sports228
- KHABAR TE NAZAR3
- LIFE66
- Movies48
- Music84
- New Zealand Local News3,134
- NewZealand3,460
- Punjabi Articules7
- Religion1,140
- Sports224
- Sports219
- Technology32
- Travel55
- Uncategorized62
- World2,419
- World News2,009
- World Sports212












