Home » ਸੋਨਾਲੀ ਫੋਗਾਟ ਮਾਮਲੇ ‘ਚ ਗੋਆ ਪੁਲਿਸ ਦੀ ਵੱਡੀ ਕਾਰਵਾਈ, ਕਲੱਬ ਮਾਲਕ ਤੇ ਨਸ਼ਾ ਤਸਕਰ ਗ੍ਰਿਫਤਾਰ
Home Page News India India News

ਸੋਨਾਲੀ ਫੋਗਾਟ ਮਾਮਲੇ ‘ਚ ਗੋਆ ਪੁਲਿਸ ਦੀ ਵੱਡੀ ਕਾਰਵਾਈ, ਕਲੱਬ ਮਾਲਕ ਤੇ ਨਸ਼ਾ ਤਸਕਰ ਗ੍ਰਿਫਤਾਰ

Spread the news

ਭਾਜਪਾ ਨੇਤਾ ਤੇ ਸੋਸ਼ਲ ਮੀਡੀਆ ਸਟਾਰ ਸੋਨਾਲੀ ਫੋਗਾਟ ਦੇ ਕਥਿਤ ਕਤਲ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਟੀਵੀ ਰਿਪੋਰਟਾਂ ਦੇ ਅਨੁਸਾਰ, ਗੋਆ ਪੁਲਿਸ ਨੇ ਕਲੱਬ ਦੇ ਮਾਲਕ ਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਤਸਕਰ ਦਾ ਨਾਂ ਦੱਤਪ੍ਰਸਾਦ ਗਾਓਂਕਰ ਹੈ। ਦੱਤਪ੍ਰਸਾਦ ਨੇ ਹੀ ਮੁਲਜ਼ਮ ਸੁਧੀਰ ਤੇ ਸੁਖਵਿੰਦਰ ਦੋਵਾਂ ਨੂੰ ਨਸ਼ੀਲੇ ਪਦਾਰਥ ਸਪਲਾਈ ਕੀਤੇ ਸਨ। ਅਧਿਕਾਰੀ ਨੇ ਦੱਸਿਆ ਕਿ ਦੱਤਪ੍ਰਸਾਦ ਗਾਓਂਕਰ ਨੂੰ ਅੰਜੁਨਾ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਉਸ ਤੋਂ ਨਸ਼ੀਲੇ ਪਦਾਰਥ ਖਰੀਦਦੇ ਸਨ। ਕਾਂਗਰਸ ਨੇ ਸੋਨਾਲੀ ਫੋਗਾਟ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਗੋਆ ‘ਚ ਵਿਰੋਧੀ ਧਿਰ ਦੇ ਨੇਤਾ ਮਾਈਕਲ ਲੋਬੋ ਨੇ ਕਿਹਾ ਕਿ ਪੁਲਿਸ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲੋਬੋ ਨੇ ਕਿਹਾ ਕਿ ਸੱਚਾਈ ਦਾ ਪਤਾ ਲਗਾਉਣ ਲਈ ਅਜਿਹੇ ਮਾਮਲਿਆਂ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਲੋੜ ਹੈ।