Home » ਕ੍ਰਾਈਸਟਚਰਚ ਵਿੱਚ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਕ੍ਰਾਈਸਟਚਰਚ ਵਿੱਚ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਕ੍ਰਾਈਸਟਚਰਚ ‘ਚ ਵਾਪਰੇ ਦੋ ਵੱਖ-ਵੱਖ ਹਾਦਸਿਆਂ ‘ਚ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਬੇਲਫਾਸਟ ਰੋਡ ‘ਤੇ ਅੱਜ ਸਵੇਰੇ 7:26 ਵਜੇ ਇੱਕ ਕਾਰ ਅਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋ ਗਈ।ਮੋਟਰਸਾਈਕਲ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਇਸੇ ਤਰਾਂ ਬੀਤੀ ਰਾਤ ਐਮਰਜੈਂਸੀ ਸੇਵਾਵਾਂ ਨੂੰ ਰਾਤ 9 ਵਜੇ ਤੋਂ ਬਾਅਦ ਸੋਮਰਫੀਲਡ ਵਿੱਚ ਇੱਕ ਕਰੈਸ਼ ਸਬੰਧੀ ਬੁਲਾਇਆ ਗਿਆ ਸੀ। ਸੇਂਟ ਜੌਹਨ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਜਦੋਂ ਉਸ ਦੀ ਕਾਰ ਰੋਜ਼ ਸਟਰੀਟ ‘ਤੇ ਇੱਕ ਦਰੱਖਤ ਨਾਲ ਟਕਰਾ ਗਈ। ਜਿਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ।