ਪੰਜਾਬ ਦੇ ਵਿੱਤ ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐੱਸ.ਟੀ ਮਾਲੀਏ ਵਿੱਚ 23 ਫ਼ੀਸਦੀ ਵਾਧਾ ਦਰਜ ਕੀਤਾ ਹੈ। ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਇਸ ਦੇ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਦਿਖਾਈ ਦੇ ਰਿਹਾ ਹੈ। ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀ. ਐੱਸ. ਟੀ. ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਇਸ ਸਾਲ ਪੰਜਾਬ ਅਗਸਤ ਮਹੀਨੇ ਦੌਰਾਨ ਜੀ.ਐੱਸ.ਟੀ. ਮਾਲੀਏ ਵਿੱਚ 17 ਫ਼ੀਸਦੀ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਰਗੇ ਵੱਡੇ ਰਾਜਾਂ ਤੋਂ ਅੱਗੇ ਰਿਹਾ। ਇਸੇ ਦੌਰਾਨ ਵਿੱਤੀ ਸਾਲ 2022-23 ਦੇ ਬਜਟ ਵਿੱਚ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦਰ ਨੂੰ ਲੀਹਾਂ ‘ਤੇ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਯਤਨ ਕਰਨ ਵਿੱਚ ਅਸਫ਼ਲ ਰਹੀ ਅਤੇ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਜੀ.ਐੱਸ.ਟੀ ਮੁਆਵਜ਼ੇ ‘ਤੇ ਹੀ ਨਿਰਭਰ ਰਹੀ।
ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐੱਸ.ਟੀ ਵਿੱਚ 23 ਫ਼ੀਸਦੀ ਵਾਧਾ : ਹਰਪਾਲ ਸਿੰਘ ਚੀਮਾ
September 2, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












