Home » ਜੇਲ੍ਹ ‘ਚੋਂ ਬਾਹਰ ਆਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ…
Home Page News India India News

ਜੇਲ੍ਹ ‘ਚੋਂ ਬਾਹਰ ਆਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ…

Spread the news

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਖ਼ੀਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾਅ ਹੋ ਗਏ। ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸਾਧੂ ਸਿੰਘ ਧਰਮਸੋਤ ਦਾ ਸਵਾਗਤ ਕੀਤਾ। ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਨੂੰ ਨਿਆਪਾਲਿਕਾ ਉਤੇ ਪੂਰਾ ਭਰੋਸਾ ਹੈ।ਕਾਬਿਲੇਗੌਰ ਹੈ ਕਿ ਜੰਗਲਾਤ ਘਪਲੇ ਵਿਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਜੇ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਮਾਨਤ ਕਾਰਨ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਨਵੀਂਆਂ ਜੋੜੀਆਂ ਗਈਆਂ ਆਈਪੀਸੀ ਦੀਆਂ ਧਾਰਾਵਾਂ ਵਿਚ ਵੀ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਮਗਰੋਂ ਸਾਰੀ ਕਾਗਜ਼ੀ ਪ੍ਰਕਿਰਿਆ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਨੂੰ ਜੇਲ੍ਹ ਵਿਚ ਰਿਹਾਅ ਕਰ ਦਿੱਤਾ ਗਿਆ ਹੈ।