Home » ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀ ਦੂਜੇ ਦੇਸ਼ਾਂ ’ਚ ਪੂਰੀ ਕਰ ਸਕਣਗੇ ਆਪਣੀ ਸਿੱਖਿਆ…
Home Page News India India News

ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀ ਦੂਜੇ ਦੇਸ਼ਾਂ ’ਚ ਪੂਰੀ ਕਰ ਸਕਣਗੇ ਆਪਣੀ ਸਿੱਖਿਆ…

Spread the news

ਰੂਸ ਨਾਲ ਜੰਗ ਸ਼ੁਰੂ ਹੋਣ ਤੋਂ ਬਾਅਦ ਯੂਕਰੇਨ ਤੋਂ ਪਰਤੇ ਭਾਰਤੀ ਮੈਡੀਕਲ ਵਿਦਿਆਰਥੀ ਹੁਣ ਦੂਜੇ ਦੇਸ਼ਾਂ ਦੀਆਂ ਯੂਨੀਵਰਸਿਟੀਆਂ ’ਚ ਦਾਖਲਾ ਲੈ ਕੇ ਆਪਣੀ ਪੜ੍ਹਾਈ ਪੂਰੀ ਕਰ ਸਕਣਗੇ। ਰਾਸ਼ਟਰੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਨੇ ਇਹ ਇਜਾਜ਼ਤ ਦੇ ਦਿੱਤੀ ਹੈ। ਐੱਨਐੱਮਸੀ ਵੱਲੋਂ ਮੰਗਲਵਾਰ ਨੂੰ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਗਤੀਸ਼ੀਲਤਾ ਪ੍ਰੋਗਰਾਮ ਸਬੰਧੀ ਯੂਕਰੇਨ ਦੀ ਪਹਿਲ ’ਤੇ ਵਿਦੇਸ਼ ਮੰਤਰਾਲੇ ਦੀ ਸਲਾਹ ’ਤੇ ਵਿਚਾਰ ਕੀਤਾ ਗਿਆ। ਇਸ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅਕਾਦਮਿਕ ਗਤੀਸ਼ੀਲਤਾ ਪ੍ਰੋਗਰਾਮ ਵਿਸ਼ਵ ਪੱਧਰ ’ਤੇ ਵੱਖ-ਵੱਖ ਦੇਸ਼ਾਂ ਦੀਆਂ ਯੂਨੀਵਰਸਿਟੀਆਂ ’ਚ ਦਾਖਲਾ ਲੈਣ ਲਈ ਇਕ ਆਰਜ਼ੀ ਵਿਵਸਥਾ ਹੈ। ਨੋਟਿਸ ’ਚ ਕਿਹਾ ਗਿਆ ਹੈ ਕਿ ਡਿਗਰੀ ਯੂਕਰੇਨ ਦੀ ਮੂਲ ਯੂਨੀਵਰਸਿਟੀ ਵੱਲੋਂ ਹੀ ਦਿੱਤੀ ਜਾਵੇਗੀ।