Home » ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਮਿਲੀ ਧਮਕੀ , ਕਿਹਾ ਆਪਣੇ ਮੁਲਕ ਵਾਪਸ ਜਾਓ
Home Page News India World World News

ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਮਿਲੀ ਧਮਕੀ , ਕਿਹਾ ਆਪਣੇ ਮੁਲਕ ਵਾਪਸ ਜਾਓ

Spread the news

ਅਮਰੀਕਾ ਵਿੱਚ ਭਾਰਤੀਆਂ ਪ੍ਰਤੀ ਨਫ਼ਰਤ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਆਮ ਲੋਕਾਂ ਨੂੰ ਧਮਕੀਆਂ ਦੇਣ ਦੀਆਂ ਕਈ ਘਟਨਾਵਾਂ ਤੋਂ ਬਾਅਦ ਹੁਣ ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਫੋਨ ‘ਤੇ ਧਮਕੀਆਂ ਦੇ ਕੇ ਆਪਣੇ ਦੇਸ਼ ਵਾਪਸ ਜਾਣ ਲਈ ਕਿਹਾ ਗਿਆ ਹੈ। ਅਮਰੀਕਾ ‘ਚ ਭਾਰਤੀਆਂ ਪ੍ਰਤੀ ਮੰਦਭਾਵਨਾ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਮਾਮਲਾ ਉਦੋਂ ਕਾਫੀ ਗੰਭੀਰ ਹੋ ਗਿਆ ਜਦੋਂ ਇਨ੍ਹਾਂ ਧਮਕੀਆਂ ਦਾ ਸ਼ਿਕਾਰ ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਬਣ ਗਈ। ਭਾਰਤ ਦੇ ਚੇਨਈ ‘ਚ ਜਨਮੀ ਜੈਪਾਲ ਨੂੰ ਇਕ ਵਿਅਕਤੀ ਨੇ ਫੋਨ ਕਰਕੇ ਨਾ ਸਿਰਫ ਉਨ੍ਹਾਂ ਨੂੰ ਅਪਸ਼ਬਦ ਬੋਲੇ ਸਗੋਂ ਉਨ੍ਹਾਂ ਨੂੰ ਭਾਰਤ ਪਰਤਣ ਦੀ ਚਿਤਾਵਨੀ ਵੀ ਦਿੱਤੀ। ਜੈਪਾਲ ਨੇ ਸੋਸ਼ਲ ਮੀਡੀਆ ‘ਤੇ ਪੰਜ ਧਮਕੀ ਭਰੇ ਆਡੀਓ ਸੰਦੇਸ਼ ਸਾਂਝੇ ਕੀਤੇ ਹਨ। ਇਨ੍ਹਾਂ ਆਡੀਓਸ ਵਿੱਚ ਉਨ੍ਹਾਂ ਨੂੰ ਧਮਕੀਆਂ ਦਿੰਦੇ ਹੋਏ ਅਸ਼ਲੀਲ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਧਮਕੀ ਭਰੇ ਸੁਨੇਹਿਆਂ ਵਿੱਚ ਸਾਫ਼ ਸੁਣਨ ਨੂੰ ਮਿਲ ਰਿਹਾ ਹੈ ਕਿ ਇੱਕ ਵਿਅਕਤੀ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਮੂਲ ਦੇਸ਼ ਭਾਰਤ ਵਾਪਸ ਜਾਣ ਲਈ ਕਹਿ ਰਿਹਾ ਹੈ। 55 ਸਾਲਾ ਪ੍ਰਮਿਲਾ ਜੈਪਾਲ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਸਿਆਟਲ ਦੀ ਪ੍ਰਤੀਨਿਧਤਾ ਕਰਦੀ ਹੈ।