Home » ਵਿਵਾਦਾਂ ‘ਚ ਫਸੇ ਗਾਇਕ ਜੀ ਖਾਨ,ਧਾਰਮਿਕ ਪ੍ਰੋਗਰਾਮ ਤੇ ਗਾਇਆ ‘ਪੈਗ ਮੋਟੇ-ਮੋਟੇ’ ਗਾਣਾ…
Home Page News India India News

ਵਿਵਾਦਾਂ ‘ਚ ਫਸੇ ਗਾਇਕ ਜੀ ਖਾਨ,ਧਾਰਮਿਕ ਪ੍ਰੋਗਰਾਮ ਤੇ ਗਾਇਆ ‘ਪੈਗ ਮੋਟੇ-ਮੋਟੇ’ ਗਾਣਾ…

Spread the news

ਗਣਪਤੀ ਵਿਸਰਜਨ ਦਿਵਸ ‘ਤੇ ਪੰਜਾਬ ਦੇ ਲੁਧਿਆਣਾ ਦੇ ਮੁਹੱਲਾ ਜਨਕ ਪੁਰੀ ਵਿਖੇ ਬਾਬਾ ਗਣਪਤੀ ਸੇਵਾ ਸੰਘ ਦੇ ਪ੍ਰਬੰਧਕਾਂ ਵੱਲੋਂ ਪੰਜਾਬੀ ਗਾਇਕ ਜੀ ਖਾਨ ਨੂੰ ਸਮਾਗਮ ਵਿੱਚ ਗੁਣਗਾਨ ਕਰਨ ਲਈ ਸੱਦਾ ਦਿੱਤਾ ਗਿਆ। ਸਮਾਗਮ ਵਿੱਚ ਪੰਜਾਬੀ ਗਾਇਕ ਜੀ ਖਾਨ ਨੇ ਕੁਝ ਪੰਜਾਬੀ ਗੀਤ ਜਿਵੇਂ ‘ਪੈਗ ਮੋਟੇ-ਮੋਟੇ ਲਾ ਕੇ ਹਾਣ ਦੀਏ, ਤੇਰੇ ਵਿੱਚ ਵੱਜਣ ਨੂੰ ਜੀ ਕਰਦਾ’, ‘ਚੋਲੀ ਕੇ ਪੀਚੇ ਕਿਆ ਹੈ’ ਆਦਿ ਪੇਸ਼ ਕੀਤੇ।ਇਸ ਬਾਰੇ ਜੀ ਖਾਨ ਦੇ ਗੀਤਾਂ ਦਾ ਵਿਰੋਧ ਕਰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਮਿਤ ਅਰੋੜਾ ਨੇ ਕਿਹਾ ਕਿ ਗਾਇਕ ਜੀ ਖਾਨ ਨੇ ਜਨਕਪੁਰੀ ਵਿੱਚ ਹੋਏ ਗਣਪਤੀ ਸਮਾਗਮ ਵਿੱਚ ਅਸ਼ਲੀਲ ਗੀਤ ਗਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।