ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਅੱਜ ਸਵੇਰੇ ਇੱਕ ਕਾਰ ਦੇ ਐਂਬੂਲੈਂਸ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੇ ਦੱਸਿਆ ਕਿ ਇਹ ਘਟਨਾ ਕੈਂਬ੍ਰਿਜ ਦੇ ਤਿਰਉ ਰੋਡ ‘ਤੇ ਤੜਕੇ 3.39 ਵਜੇ ਵਾਪਰੀ।ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਐਂਬੂਲੈਂਸ ਦੇ ਡਰਾਈਵਰ ਨੂੰ ਗੰਭੀਰ ਹਾਲਤ ‘ਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਨੇ ਦੱਸਿਆ ਕਿ ਐਂਬੂਲੈਂਸ ਵਿੱਚ ਸਵਾਰ ਇੱਕ ਹੋਰ ਮੈਡੀਕਲ ਸਟਾਫ਼ ਮੈਂਬਰ ਨੂੰ ਸੱਟਾਂ ਲੱਗੀਆਂ ਹਨ।ਹਾਦਸੇ ਦੇ ਸਮੇਂ ਐਂਬੂਲੈਂਸ ਵਿੱਚ ਕੋਈ ਮਰੀਜ਼ ਨਹੀਂ ਸੀ।ਗੰਭੀਰ ਕਰੈਸ਼ ਯੂਨਿਟ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਸੜਕ ਦੇ ਕੁਝ ਸਮੇਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ।
