ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਪਾਲਮਰਸਟਨ ਨਾਰਥ ਵਿੱਚ ਇੱਕ ਦੇ ਨਜ਼ਦੀਕ ਇੱਕ ਵਿਅਕਤੀ ਨੂੰ ਹਥਿਆਰਾਂ ਨਾਲ ਦੇਖੇ ਜਾਣ ਤੋਂ ਬਾਅਦ ਸਕੂਲ ਨੂੰ ਸੁਰੱਖਿਆ ਕਾਰਨਾਂ ਦੇ ਚਲਦਿਆਂ ਲੌਕਡਾਊਨ ਲਾਏ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹ ਲੌਕਡਾਊਨ ਲੋਂਗਬਰਨ ਦੇ ਸਕੂਲ ਵਿੱਚ ਲਾਇਆ ਗਿਆ ਹੈ। ਇਲਾਕੇ ਵਿੱਚ ਵਿਅਕਤੀ ਨੂੰ ਹਥਿਆਰਾਂ ਨਾਲ ਦੇਖੇ ਜਾਣ ਤੋਂ ਬਾਅਦ ਪੁਲਿਸ ਨੂੰ ਮੌਕੇ ‘ਤੇ ਸੱਦਿਆ ਗਿਆ, ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਹਥਿਆਰਬੰਦ ਪੁਲਿਸ ਮੌਕੇ ਤੇ ਮੌਜੂਦ ਹੈ।
