ਪਾਕਿਸਤਾਨ ‘ਚ ਭਿਆਨਕ ਹੜ੍ਹਾਂ ਤੋਂ ਬਾਅਦ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਮਰੀਜ਼ਾਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਾਕਿਸਤਾਨ ਪਹਿਲਾਂ ਹੀ ਹੜ੍ਹ ਵਰਗੀਆਂ ਆਫ਼ਤਾਂ ਨਾਲ ਜੂਝ ਰਿਹਾ ਹੈ। ਇਸ ਦੌਰਾਨ ਡੇਂਗੂ ਦੇ ਵਧਦੇ ਮਾਮਲਿਆਂ ਨੇ ਪ੍ਰਸ਼ਾਸਨ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਬੀਬੀਸੀ ਦੀ ਰਿਪੋਰਟ ਮੁਤਾਬਕ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਡੇਂਗੂ, ਮਲੇਰੀਆ ਅਤੇ ਗੰਭੀਰ ਗੈਸਟ੍ਰਿਕ ਇਨਫੈਕਸ਼ਨ ਦੀ ਚਿਤਾਵਨੀ ਦਿੱਤੀ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇਕ ਸਿੰਧ ਪ੍ਰਾਂਤ ਵਿੱਚ ਸਿਹਤ ਅਧਿਕਾਰੀਆਂ ਨੇ ਡੇਂਗੂ ਬੁਖਾਰ ਦੇ ਲਗਪਗ 3,830 ਮਾਮਲੇ ਦਰਜ ਕੀਤੇ ਹਨ, ਜਿੰਨ੍ਹਾਂ ‘ਚ ਘੱਟੋ ਘੱਟ ਨੌਂ ਮੌਤਾਂ ਹੋ ਗਈਆਂ ਹਨ। ਪਾਕਿਸਤਾਨ ਮੈਡੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਬਦੁਲ ਗਫੂਰ ਸ਼ੋਰੋ ਨੇ ਕਿਹਾ, “ਸਿੰਧ ਵਿੱਚ ਸਥਿਤੀ ਬਹੁਤ ਖਰਾਬ ਹੈ, ਅਸੀਂ ਪੂਰੇ ਸੂਬੇ ਵਿੱਚ ਮੈਡੀਕਲ ਕੈਂਪ ਲਗਾ ਰਹੇ ਹਾਂ। ਉਨ੍ਹਾਂ ਕਿਹਾ, “ਡੇਂਗੂ ਦੀ ਲਾਗ ਪੂਰੇ ਸੂਬੇ ਵਿੱਚ ਦੇਖੀ ਜਾ ਸਕਦੀ ਹੈ ਅਤੇ ਇਹ ਦਿਨੋ-ਦਿਨ ਵਧਦਾ ਜਾ ਰਿਹਾ ਹੈ।” ਲਗਪਗ 80 ਫੀਸਦੀ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਰਾਚੀ ਦੇ ਆਗਾ ਖਾਨ ਹਸਪਤਾਲ ਵਿੱਚ ਡੇਂਗੂ ਦੇ ਕਈ ਮਰੀਜ਼ਾਂ ਦਾ ਇਲਾਜ ਕਰ ਰਹੇ ਸ਼ੋਰੋ ਨੇ ਬੀਬੀਸੀ ਨੂੰ ਦੱਸਿਆ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਸਥਿਤੀ ਹੋਰ ਵਿਗੜਨ ਵਾਲੀ ਹੈ। ਇਸ ਦੌਰਾਨ, ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਨਡੀਐਮਏ) ਦੇ ਤਾਜ਼ਾ ਅਪਡੇਟ ਅਨੁਸਾਰ, ਪਾਕਿਸਤਾਨ ਵਿੱਚ ਇਸ ਸੀਜ਼ਨ ਵਿੱਚ ਮੌਨਸੂਨ ਦੀ ਬਾਰਿਸ਼ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 1,486 ਹੋ ਗਈ ਹੈ, ਜਦੋਂ ਕਿ 12,749 ਜ਼ਖਮੀ ਹੋਏ ਹਨ। ਐਨਡੀਐਮਏ ਨੇ ਅੱਗੇ ਕਿਹਾ ਕਿ 179,281 ਲੋਕਾਂ ਨੂੰ ਬਚਾਇਆ ਗਿਆ ਹੈ ਤੇ 546,288 ਹੋਰ ਕੈਂਪਾਂ ਵਿੱਚ ਰਹਿ ਰਹੇ ਹਨ। ਹੁਣ ਤਕ ਦੇਸ਼ ਭਰ ਵਿੱਚ ਲਗਪਗ 3.3 ਕਰੋੜ ਲੋਕ ਪ੍ਰਭਾਵਿਤ ਹੋਏ ਹਨ।
ਪਾਕਿਸਤਾਨ ‘ਚ ਹੜ੍ਹਾਂ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ, 9 ਲੋਕਾਂ ਦੀ ਮੌਤ; ਵੱਡੀ ਗਿਣਤੀ ‘ਚ ਆ ਰਹੇ ਹਨ ਕੇਸ…
September 16, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












