Home » ਈਸਟ ਤਾਮਾਕੀ ‘ਚ ਇੱਕ ਵੱਡੇ ਗੋਦਾਮ ਨੂੰ ਲੱਗੀ ਭਿਆਨਕ ਅੱਗ…
Home Page News New Zealand Local News NewZealand

ਈਸਟ ਤਾਮਾਕੀ ‘ਚ ਇੱਕ ਵੱਡੇ ਗੋਦਾਮ ਨੂੰ ਲੱਗੀ ਭਿਆਨਕ ਅੱਗ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਈਸਟ ਤਾਮਾਕੀ ਵਿੱਚ ਇੱਕ ਵਪਾਰਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਅੱਗ ਬੁਝਾਉਣ ਲਈ ਵੱਡੀ ਗਿਣਤੀ ਵਿੱਚ ਫਾਇਰ ਫਾਈਟਰ ਮੌਕੇ ‘ਤੇ ਮੌਜੂਦ ਹਨ।ਫਾਇਰ ਐਂਡ ਐਮਰਜੈਂਸੀ ਨੂੰ ਸਵੇਰੇ 10.40 ਵਜੇ ਦੇ ਕਰੀਬ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ।ਘਟਨਾ ਹੈਰਿਸ ਰੋਡ ਦੀ ਦੱਸੀ ਜਾ ਰਹੀ ਹੈ ਇੱਕ ਦੋ ਮੰਜ਼ਿਲਾ ਗੋਦਾਮ ਅਤੇ ਦਫ਼ਤਰ ਦੀ ਇਮਾਰਤ ਅੱਗ ਦੀ ਲਪੇਟ ਵਿੱਚ ਹੈ।ਇਮਾਰਤ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਹੋਣ ਦੀ ਕੋਈ ਸੂਚਨਾ ਨਹੀਂ ਹੈ।